ਭਾਰਤ ਵਿੱਚ ਕੋਰੋਨਾਵਾਇਰਸ ਦਾ ਤੀਜਾ ਪਾਜ਼ੀਟਿਵ ਕੇਸ ਸਾਹਮਣੇ ਆਇਆ, ਚੀਨ ‘ਚ ਹੁਣ ਤੱਕ 362 ਦੀ ਮੌਤ

0
450

ਤੀਰੁਵਨੰਤਪੁਰਮ. ਭਾਰਤ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦੇ ਤੀਸਰੇ ਮਾਮਲੇ ਦੀ ਪੁਸ਼ਟੀ ਹੋਈ ਹੈ।  ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਹਾਲ ਹੀ ਵਿੱਚ ਚੀਨ ਤੋਂ ਕੇਰਲ ਆਇਆ ਇਹ ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮ੍ਰਿਤ ਹੈ। ਰਾਜ ਸਿਹਤ ਮੰਤਰਾਲੇ ਨੇ ਕਿਹਾ ਕਿ ਮਰੀਜ ਦੇ ਕੋਰੋਨਾ ਵਾਇਰਸ ਨਾਲ ਸੰਕ੍ਰਰਮਿਤ ਹੋਣ ਦੀ ਪੁਸ਼ਟੀ ਹੋਈ ਹੈ।  ਉਸਨੂੰ ਹਸਪਤਾਲ ਵਿੱਚ ਆਇਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਮਰੀਜ ਦੀ ਹਾਲਤ ਸਥਿਰ ਹੈ ਅਤੇ ਉਸ ਉੱਤੇ ਨਜ਼ਰ ਰੱਖੀ ਜਾ ਰਹੀ ਹੈ।

ਮਰੀਜ ਚੀਨ ਵਿੱਚ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਵੁਹਾਨ ਸ਼ਹਿਰ ਦੀ ਯਾਤਰਾ ਤੇ ਗਿਆ ਸੀ। ਇਸ ਤੋਂ ਪਹਿਲਾਂ 30 ਜਨਵਰੀ ਅਤੇ 2 ਫਰਵਰੀ ਨੂੰ ਵੁਹਾਨ ਤੋਂ ਪਰਤੇ ਕੇਰਲ ਦੇ ਦੋ ਵਿਦਿਆਰਥੀਆਂ ਨੂੰ ਸੰਕ੍ਰਮਿਤ ਪਾਇਆ ਗਿਆ ਸੀ। ਦੋਵਾਂ ਦਾ ਇਲਾਜ ਤਰਿਸ਼ੂਰ ਅਤੇ ਅਲਾਪੁਝਾ  ਦੇ ਹਸਪਤਾਲ ਵਿੱਚ ਚੱਲ ਰਿਹਾ ਹੈ। ਕੋਰੋਨਾਵਾਇਰਸ ਕਰਕੇ ਚੀਨ ਵਿੱਚ ਹੁਣ ਤੱਕ 362 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ 17000 ਮਾਮਲੇਆਂ ਦੀ ਪੁਸ਼ਟੀ ਹੋਈ ਹੈ। ਹੁਬੇਈ ਪ੍ਰਾਂਤ ਦੇ ਸਿਹਤ ਕਮਿਸ਼ਨ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

ਸਿਹਤ ਮੰਤਰਾਤੇ ਨੇ ਦਿੱਤੀ ਚੀਨ ਨਹੀਂ ਜਾਣ ਦੀ ਸਲਾਹ

ਕੇਂਦਰੀ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੀਨ ਦੀ ਯਾਤਰਾ ਨਹੀਂ ਕਰਣ ਦੀ ਸਲਾਹ ਦਿੱਤੀ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਭਾਰਤੀਆਂ ਨੂੰ ਚੀਨ ਦੀ ਯਾਤਰਾ ਕਰਣ ਤੋਂ ਬਚਣਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਯਾਤਰਾ ਕਰਦਾ ਹੈ ਤਾਂ ਉਸਦੀ ਸਕਰ੍ਰੀਨਿੰਗ ਕੀਤੀ ਜਾ ਸਕਦੀ ਹੈ। 15 ਜਨਵਰੀ, 2020 ਤੋਂ ਹੁਣ ਤੱਕ ਚੀਨ ਦੀ ਯਾਤਰਾ ਕਰਣ ਵਾਲੇ ਸਾਰੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੋ ਫਰਵਰੀ ਨੂੰ ਦੂਜਾ ਅਤੇ 30 ਜਨਵਰੀ ਨੂੰ ਪਹਿਲਾ ਮਾਮਲਾ ਕੇਰਲ ਦੇ ਤਰਿਸ਼ੂਰ ਵਿੱਚ ਸਾਹਮਣੇ ਆਇਆ ਸੀ। 

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ।