&NewLine;<h3 class&equals;"wp-block-heading"><strong>ਦਲਜੀਤ ਸਿੰਘ ਚੀਮਾ ਇਸ ਮਾਮਲੇ &&num;8216&semi;ਚ ਪਹਿਲਾਂ ਹੀ ਹਨ ਜ਼ਮਾਨਤ &&num;8216&semi;ਤੇ ਬਾਹਰ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਕਥਿਤ ਜਾਅਲਸਾਜ਼ੀ ਦੇ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲੈਣ ਲਈ 13 ਸਤੰਬਰ ਜਾਂ ਉਸ ਤੋਂ ਪਹਿਲਾਂ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਬਲਵੰਤ ਸਿੰਘ ਖੇੜਾ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ 2 ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ&period; ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ &&num;8216&semi;ਤੇ ਬਾਹਰ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਰਿਪੋਰਟ ਅਨੁਸਾਰ ਸੁਖਬੀਰ ਬਾਦਲ ਨੇ ਇਸ ਮਾਮਲੇ &&num;8216&semi;ਚ ਆਪਣੇ ਵਕੀਲ ਰਾਹੀਂ ਜ਼ਮਾਨਤ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ। ਸੁਖਬੀਰ ਬਾਦਲ ਦੀ ਪਟੀਸ਼ਨ &&num;8216&semi;ਤੇ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਕਿਹਾ ਕਿ ਬਿਨੈਕਾਰ ਨੂੰ 13 ਸਤੰਬਰ ਜਾਂ ਉਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ&comma; ਅਜਿਹਾ ਕਰਨ &&num;8216&semi;ਤੇ ਹੀ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ &&num;8216&semi;ਤੇ ਰਿਹਾਅ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Daljit-Cheema&period;jpg" alt&equals;"" data-id&equals;"20374" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Daljit-Cheema&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;20374" class&equals;"wp-image-20374"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਨੇ ਕਿਹਾ ਕਿ ਜ਼ਮਾਨਤ ਅਕਾਲੀ ਦਲ ਦੇ ਪ੍ਰਮੁੱਖ ਦੁਆਰਾ ਟ੍ਰਾਇਲ ਕੋਰਟ ਦੀ ਸੰਤੁਸ਼ਟੀ ਲਈ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਬਰਾਬਰ ਦੀ ਰਕਮ ਦੀ ਜ਼ਮਾਨਤ ਦੇ ਅਧੀਨ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਟੀਸ਼ਨ &&num;8216&semi;ਚ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਗਾਊਂ ਜ਼ਮਾਨਤ ਮੰਗਣ ਵਾਲੇ ਬਿਨੈਕਾਰ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਸ਼ਿਆਰਪੁਰ ਦੀ ਅਦਾਲਤ &&num;8216&semi;ਚ ਕਾਰਵਾਈ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ&comma; ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ&comma; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾ&period; ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਗਿਆ ਸੀ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਬਲਵੰਤ ਸਿੰਘ ਖੇੜਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਕਥਿਤ ਤੌਰ &&num;8216&semi;ਤੇ ਦੋਹਰਾ ਸੰਵਿਧਾਨ ਬਣਾਉਣ ਲਈ ਇਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਗਈ ਸੀ। 2009 ਵਿੱਚ ਇਹ ਆਈਪੀਸੀ ਦੀ ਧਾਰਾ 420&comma; 465&comma; 466&comma; 467&comma; 468&comma; 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਖੇੜਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦਾ ਇਕੋ-ਇਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ 2 ਵੱਖਰੇ ਸੰਵਿਧਾਨ ਹਨ&comma; ਜੋ ਕਿ ਇਕ ਜਾਅਲਸਾਜ਼ੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ-ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਂਦੀ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;