ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਸਾਹਮਣੇ ਅੱਜ ਮੁੜ ਪੇਸ਼ ਹੋਣਗੇ ਸਾਬਕਾ CM ਚੰਨੀ

0
388

ਚੰਡੀਗੜ੍ਹ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਇਸਦੇ ਤਹਿਤ ਸਾਬਕਾ ਮੁੱਖ ਮੰਤਰੀ ਚੰਨੀ ਉਤੇ ਵੀ ਵਿਜੀਲੈਂਸ ਲਗਾਤਾਰ ਸਖਤੀ ਕਰ ਰਿਹਾ ਹੈ ਤੇ ਹੁਣ ਮੁੜ 5 ਜੁਲਾਈ ਨੂੰ ਸਾਬਕਾ ਸੀਐਮ ਚੰਨੀ ਨੂੰ ਵਿਜੀਲੈਂਸ ਨੇ ਮੁੜ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਕਰਨ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਜਿਨ੍ਹਾਂ ਦੀ ਪੰਜਾਬ ਵਿਜੀਲੈਂਸ ਜਾਂਚ ਕਰ ਰਹੀ ਹੈ।

Vigilance Bureau ਵੱਲੋਂ ਭੇਜੇ ਨੋਟਿਸ ਅਨੁਸਾਰ ਸਾਬਕਾ ਸੀ.ਐਮ. ਚੰਨੀ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ। ਚੇਤੇ ਰਹੇ ਕਿ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਾ ਹੈ ਅਤੇ ਭਰਨ ਲਈ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇੱਕ ਲੰਮਾ ਪ੍ਰੋਫਾਰਮਾ ਵੀ ਦਿੱਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ, ਵਿਦੇਸ਼ ਦੌਰਿਆਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ। ਉੱਧਰ ਸਾਬਕਾ ਸੀਐੱਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕਰ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ