ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

0
890

ਚੰਡੀਗੜ੍ਹ |ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਖਿਲਾਫ਼ ਸੋਸ਼ਲ ਮੀਡੀਆ ‘ਤੇ ਅਭੱਦਰ ਟਿੱਪਣੀਆਂ ਕਰ ਰਿਹਾ ਸੀ, ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਅਤੇ ਅੱਜ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖਿਲਾਫ਼ ਐੱਫ.ਆਈ.ਆਰ. ਨੰ. 164 ਮਿਤੀ 19/07/21 ਨੂੰ ਆਈ.ਟੀ.ਐਕਟ ਦੀ ਧਾਰਾ 67 ਅਤੇ ਆਈ.ਪੀ.ਸੀ. ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)