ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ 7 ਹੋਰਨਾਂ ਖਿਲਾਫ ਕੇਸ ਦਰਜ

0
1940

ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਪੀ.ਏ. ਗੋਗੀ ਸ਼ਰਮਾ ਸਮੇਤ 6 ਲੋਕਾਂ ਖਿਲਾਫ ਦੁਸ਼ਕਰਮ ਅਤੇ ਛੇੜਛਾੜ ਸਮੇਤ ਹੋਰਨਾਂ ਧਾਰਾਵਾਂ ਤਹਿਤ ਡਵੀਜ਼ਨ ਨੰਬਰ 8 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।

ਨਾਮਜ਼ਦ ਹੋਰ ਲੋਕਾਂ ਦੀ ਪਛਾਣ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ, ਵਾਸੀ ਕੋਟ ਮੰਗਲ ਸਿੰਘ ਦੇ ਰੂਪ ‘ਚ ਹੋਈ ਹੈ।

ਸਾਰਿਆਂ ਖਿਲਾਫ 374, 354, 354A, 506, 120B ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਕੇਸ ਮਾਣਯੋਗ ਆਦਾਲਤ ਵੱਲੋਂ 07-07-2021 ਨੂੰ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਦਰਜ ਕੀਤਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)