ਲੁਧਿਆਣਾ ‘ਚ ਪੁਲਿਸ ਦਾ ਅੱਜ CASO ਆਪਰੇਸ਼ਨ, CP ਚਾਹਲ ਖੁਦ ਕਰਨਗੇ ਨਸ਼ਾ ਤਸਕਰਾਂ ਦੀਆਂ ਕਾਲੋਨੀਆਂ ‘ਤੇ ਛਾਪੇਮਾਰੀ

0
200

ਲੁਧਿਆਣਾ, 9 ਅਕਤੂਬਰ | ਜ਼ਿਲਾ ਪੁਲਿਸ ਵੱਲੋਂ ਅੱਜ ਲੁਧਿਆਣਾ ਵਿਚ CASO ਆਪਰੇਸ਼ਨ ਚਲਾਇਆ ਜਾਵੇਗਾ। ਪੁਲਿਸ ਨਸ਼ਾ ਤਸਕਰਾਂ ਦੀਆਂ ਬਸਤੀਆਂ ਅਤੇ ਮੁਹੱਲਿਆਂ ਵਿਚ ਛਾਪੇਮਾਰੀ ਕਰੇਗੀ। ਇਸ ਤਲਾਸ਼ੀ ਮੁਹਿੰਮ ਵਿਚ 500 ਤੋਂ ਵੱਧ ਪੁਲਿਸ ਮੁਲਾਜ਼ਮ ਹਿੱਸਾ ਲੈਣਗੇ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅੱਜ ਖੁਦ ਸੜਕਾਂ ‘ਤੇ ਚੈਕਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਈ ਵਾਰ CASO ਆਪਰੇਸ਼ਨ ਚਲਾਇਆ ਸੀ ਪਰ ਕਦੇ ਵੀ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ ਨਹੀਂ ਕੀਤਾ ਜਾ ਸਕਿਆ

ਕਈ ਇਲਾਕਿਆਂ ਵਿਚ ਤਾਂ ਚਿੱਟਾ ਖੁੱਲ੍ਹੇਆਮ ਵੇਚਿਆ ਜਾਂਦਾ ਹੈ ਪਰ ਜਦੋਂ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ ਉਨ੍ਹਾਂ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਤਸਕਰ ਪਹਿਲਾਂ ਹੀ ਨਸ਼ੇ ਦਾ ਨਿਕਾਸ ਕਰ ਕੇ ਭੱਜ ਜਾਂਦੇ ਹਨ। ਇਨ੍ਹਾਂ ਨਸ਼ਾ ਤਸਕਰਾਂ ਨੂੰ ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਸੂਚਨਾ ਮਿਲ ਜਾਂਦੀ ਹੈ, ਜਿਸ ਕਾਰਨ ਪੁਲਿਸ ਕੋਈ ਵੱਡੀ ਬਰਾਮਦਗੀ ਕਰਨ ਵਿਚ ਕਾਮਯਾਬ ਨਹੀਂ ਹੋ ਰਹੀ।

ਅੱਜ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਕਈ ਜਨਤਕ ਥਾਵਾਂ ’ਤੇ ਚੈਕਿੰਗ ਵੀ ਕਰੇਗੀ। ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਆਉਣ ਵਾਲੇ ਹਰ ਯਾਤਰੀ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਹੋਟਲਾਂ ਦੇ ਰਿਕਾਰਡ ਦੀ ਵੀ ਜਾਂਚ ਕਰੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)