Featured
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ। ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ…
ਜਲੰਧਰ. ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਈਏਐਸ ਅਧਿਕਾਰੀ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਦਿਆਂ…
ਗੁਰਪ੍ਰੀਤ ਡੈਨੀ | ਜਲੰਧਰ ਲੌਕਡਾਊਨ ਤੇ ਕਰਫਿਊ ਵਿਚਾਲੇ ਭਾਵੇਂ ਤੁਸੀਂ ਕਦੇ ਟਿਕਟੌਕ ਨਾ ਚਲਾਇਆ ਹੋਵੇ…
ਨਵੀਂ ਦਿੱਲੀ. ਦੇਸ਼ ਦੀ ਫਾਇਨਾਂਸ ਮਿਨਿਸਟਰ(FM) ਨਿਰਮਲਾ ਸੀਤਾਰਮਨ ਨੇ 20 ਲੱਖ ਕਰੋੜ ਦੇ ਆਰਥਿਕ ਪੈਕੇਜ…
ਨਵੀਂ ਦਿੱਲੀ. ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਚੱਲ ਰਹੇ ਤਾਲਾਬੰਦੀ ਦੇ ਬਾਵਜੂਦ, ਕੋਰੋਨਾ ਸੰਕਰਮਿਤ ਮਰੀਜ਼ਾਂ…
ਮੁਬੰਈ . ਕੋਰੋਨਾ ਦੌਰਾਨ ਲੱਗੇ ਲੌਕਡਾਊਨ ਦੇ ਚੱਲਦਿਆਂ ਟੀਵੀ ਸ਼ੋਅ 'ਆਦਤ ਸੇ ਮਜਬੂਰ' 'ਚ ਨਜ਼ਰ…
ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ ਤੋਂ ਵੱਧ ਛੋਟਾਂ ਦੇਣ ਅਤੇ ਸੀਮਿਤ ਜਨਤਕ ਆਵਾਜਾਈ ਮੁੜ ਸ਼ੁਰੂ ਕਰਨ…
ਚੰਡੀਗੜ੍ਹ. ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਅੰਦਰ ਜਦੋਂ…
ਚੰਡੀਗੜ੍ਹ. ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ 2020-21 ਦੀਆਂ ਫੀਸਾਂ ਵਿਚ ਸਾਲ 2019-20 ਦੌਰਾਨ ਲਈਆਂ…