Featured

Admin May 19, 2020
0

ਚੰਡੀਗੜ੍ਹ/ਪਟਿਆਲਾ . ਸਾਲ 2022 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ 100 ਫੀਸਦੀ ਪੀਣ…

Admin May 18, 2020
0

ਚੰਡੀਗੜ. ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.) ਲੁਧਿਆਣਾ ਅਤੇ ਅਮਰੀਕਾ ਦੀ ਕਲੀਵਲੈਂਡ ਕਲੀਨਿਕ ਲਈ ਅਧਿਕਾਰਤ ਤੌਰ ਉਤੇ…

Admin May 18, 2020
0

ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸਿਹਤ ਵਿਭਾਗ ਵਲੋਂ ਬੀਤੀ…

Admin May 18, 2020
0

ਚੰਡੀਗੜ੍ਹ . ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲਾਂ 'ਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ…

Admin May 18, 2020
0

ਜਲੰਧਰ . ਚੌਥਾ ਲੌਕਡਾਊਨ ਅੱਜ ਤੋਂ 31 ਮਈ ਤਕ ਜਾਰੀ ਰਹੇਗਾ ਪਰ ਇਸ ਦੌਰਾਨ ਕਈ…

Admin May 18, 2020
0

ਜਲੰਧਰ . ਅੱਜ ਤੋਂ ਚੌਥਾ ਲੌਕਡਾਊਨ ਸ਼ੁਰੂ ਹੋ ਗਿਆ ਹੈ। ਇਸ ਲੌਕਡਾਊਨ ਵਿਚ ਕਾਫੀ ਹੱਦ…

Admin May 17, 2020
0

ਜਲੰਧਰ. ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਅੱਜ ਐਤਵਾਰ ਨੂੰ ਸਾਹਮਣੇ ਆਇਆ ਹੈ। ਹੁਣ ਜ਼ਿਲ੍ਹੇ…

Admin May 17, 2020
0

ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ…

Admin May 17, 2020
0

ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ…

Admin May 17, 2020
0

ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।  ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।