ਮੁੱਖ ਖਬਰਾਂ

Admin June 18, 2020
0

ਗੁਰਦਾਸਪੁਰ. ਬੀਤੇ ਦਿਨੀ ਸੋਮਵਾਰ ਦੀ ਰਾਤ ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ  ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਗਰਵ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਖੜੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਦੇਸ਼ , ਜੋ ਹਮੇਸ਼ਾਂ ਭਾਰਤ ਨੂੰ ਕਮਜੋਰ ਕਰਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਵੱਲ ਸਖਤ ਰੁਖ਼ ਅਪਣਾਉਣਾ ਚਾਹੀਦਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਵਿਰੋਧੀ ਤਾਕਤਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ।  ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।ਰੰਧਾਵਾ ਨੇ ਸ਼ਹੀਦ ਦੀ ਪਤਨੀ ਜਸਵਿੰਦਰ ਕੋਰ, ਬੇਟੀ ਸੰਦੀਪ ਕੋਰ ਤੇ ਬੇਟਾ ਪ੍ਰਭਜੋਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੈ।ਰੰਧਾਵਾ ਨੇ ਸ਼ਹੀਦ ਸਤਨਾਮ ਸਿੰਘ ਦੇ ਨਾਂਅ 'ਤੇ ਪਿੰਡ ਅੰਦਰ ਯਾਦਗਾਰੀ ਗੇਟ ਦੀ ਉਸਾਰੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਉਨਾਂ ਦੀ ਦੁੱਖ ਤਕਲੀਫ ਵਿਚ ਉਨਾਂ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ 'ਤੇ ਪੂਰੇ ਜ਼ਿਲ੍ਹੇ ਨੂੰ ਮਾਣ ਹੈ।

Admin June 18, 2020
0

ਚੰਡੀਗੜ੍ਹ/ਲੂਧਿਆਣਾ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ…

Admin June 18, 2020
0

Narinder Kumar | Jalandhar ਇਕ ਸਮਾਜਸੇਵੀ ਨੂੰ ਆਪਣੇ ਮੋਬਾਈਲ ਤੋਂ ਕੋਵਾ ਐਪ ਡਿਲੀਟ ਕਰਨਾ ਕਾਫੀ…

Admin June 18, 2020
0

ਜਲੰਧਰ . ਕੋਰੋਨਾ ਸ਼ਹਿਰ ਵਿਚ ਲਗਾਤਾਰ ਫੈਲ ਰਿਹਾ ਹੈ। ਹੁਣ ਜਲੰਧਰ ਵਿਚ ਕੋਰੋਨਾ ਨਾਲ ਇਕ…

Admin June 17, 2020
0

ਨਵੀਂ ਦਿੱਲੀ. ਇੰਗਲੈਂਡ ਦੇ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਪਹਿਲੇ ਅਜਿਹੇ ਸਬੂਤ ਮਿਲੇ ਹਨ ਕਿ…

Admin June 17, 2020
0

ਚੰਡੀਗੜ੍ਹ. 2015 ਵਿੱਚ ਵਾਪਰੀ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿੱਚ ਜਾਂਚ ਕਰ…

Admin June 17, 2020
0

ਮੰਡੀ ਗੋਬਿਦਗੜ. ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਲੋਹ ਕਸਬਾ ਮੰਡੀ ਗੋਬਿਦਗੜ ਵਿੱਚ ਹੋਏ…

Admin June 17, 2020
0

ਚੰਡੀਗੜ੍ਹ  . ਚੀਨੀ ਨਾਲ ਲੋਹਾ ਲੈਂਦਿਆ 20 ਜਵਾਨ ਸ਼ਹੀਦ ਹੋਏ ਹਨ ਇਹਨਾਂ ਵਿਚੋਂ ਚਾਰ ਜਵਾਨ…

Admin June 17, 2020
0

ਨਵੀਂ ਦਿੱਲੀ . ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਚੀਨੀ ਕਮਿਊਨਿਸਟ ਪਾਰਟੀ ‘ਤੇ ਪਕੜ ਹੁਣ ਢਿੱਲੀ…

Admin June 17, 2020
0

ਨਵੀਂ ਦਿੱਲੀ. ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅੱਠ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ…