ਸਾਵਧਾਨ : ਨਮਕ ਦਾ ਜ਼ਿਆਦਾ ਇਸਤੇਮਾਲ ਤੁਹਾਨੂੰ ਬਣਾ ਸਕਦਾ ਹੈ ਕਈ ਬੀਮਾਰੀਆਂ ਦਾ ਸ਼ਿਕਾਰ

0
1032

ਹੈਲਥ ਡੈਸਕ | ਨਮਕ ਦਾ ਜ਼ਿਆਦਾ ਇਸਤੇਮਾਲ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਤੁਹਾਨੂੰ ਦੱਸ ਦਈਏ ਕਿ ਖੋਜ ਵਿਚ ਪਾਇਆ ਗਿਆ ਹੈ ਕਿ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਜ਼ਿਆਦਾ ਨਮਕ ਨਾਲ ਟਾਈਪ 2 ਡਾਇਬਟੀਜ਼ ਦੀ ਬੀਮਾਰੀ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

ਲੋੜ ਤੋਂ ਵੱਧ ਸੇਵਨ ਤੁਹਾਡੀ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਤੇ ਕਿਡਨੀ ਫੇਲੀਅਰ ਦਾ ਕਾਰਨ ਵੀ ਬਣ ਸਕਦਾ ਹੈ। ਨੀਂਦ ਪੂਰੀ ਨਾ ਹੋਣਾ ਵੀ ਨਮਕ ਦਾ ਹੀ ਕਾਰਨ ਹੋ ਸਕਦਾ ਹੈ। ਖਾਣੇ ਵਿਚ ਸੋਡੀਅਮ ਦੀ ਜ਼ਿਆਦਾ ਮਾਤਰਾ ਹੋਣ ਕਰਕੇ ਸਿਰਦਰਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਆਪਣੀ ਜ਼ਿੰਦਗੀ ਵਿਚ ਨਮਕ ਦਾ ਸੇਵਨ ਘੱਟ ਕਰੋ। ਨਮਕ ਦਾ ਇਸਤੇਮਾਲ ਤੁਸੀਂ ਜਿੰਨਾ ਘੱਟ ਕਰੋਗੇ, ਓਨਾ ਹੀ ਬਚਾਅ ਹੋਵੇਗਾ।