1984 ਸਿੱਖ ਨਸਲਕੁਸ਼ੀ ਮਾਮਲਾ ‘ਚ CBI ਵਲੋਂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ

0
427

ਨਵੀਂ ਦਿੱਲੀ | ਸੀਬੀਆਈ ਨੇ 1984 ਨਸਲਕੁਸ਼ੀ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਟਾਈਟਲਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਦੇ ਤਹਿਤ ਦੋਸ਼ ਲਗਾਏ ਹਨ। ਇਸ ਮਾਮਲੇ ਦੀ 2 ਜੂਨ ਨੂੰ ਸੁਣਵਾਈ ਹੋਵੇਗੀ।

ਪਿਛਲੇ ਮਹੀਨੇ ਸੀਬੀਆਈ ਦੀ ਸੀਐਫਐਸਐਲ ਲੈਬ ਵਿਚ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਸੀ। ਉਦੋਂ ਸੀਬੀਆਈ ਅਧਿਕਾਰੀਆਂ ਨੇ ਦੱਸਿਆ ਸੀ ਕਿ ਏਜੰਸੀ ਨੂੰ 39 ਸਾਲ ਪੁਰਾਣੇ ਸਿੱਖ ਨਸਲਕੁਸ਼ੀ ਮਾਮਲੇ ਵਿਚ ਨਵੇਂ ਸਬੂਤ ਮਿਲੇ ਹਨ। ਇਸ ਤੋਂ ਬਾਅਦ ਟਾਈਟਲਰ ਦੀ ਆਵਾਜ਼ ਦਾ ਸੈਂਪਲ ਲੈਣ ਦੀ ਲੋੜ ਪਈ।

ਸੀਬੀਆਈ ਨੇ ਇਥੇ ਵਿਸ਼ੇਸ਼ ਅਦਾਲਤ ਵਿਚ ਦਾਇਰ ਚਾਰਜਸ਼ੀਟ ਵਿਚ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ “ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ”, ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ ਅਤੇ 3 ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ।