CBSE ਬੋਰਡ ਵਲੋਂ ਵਿਦਿਆਰਥੀਆਂ ਲਈ ਸਖ਼ਤ ਹੁਕਮ ਜਾਰੀ ! ਜੇਕਰ ਹਜ਼ਾਰੀ ਹੋਈ ਘੱਟ ਤਾਂ ਨਹੀਂ ਦੇ ਸਕੋਗੇ ਪੇਪਰ

0
536

ਚੰਡੀਗੜ੍ਹ, 22 ਅਕਤੂਬਰ | ਸੀ.ਬੀ.ਐਸ.ਈ. ਬੋਰਡ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਜਮਾਤਾਂ ਦੇ ਵਿਦਿਆਰਥੀ ਸਕੂਲ ਦੀ ਹਾਜ਼ਰੀ ਵੱਲ ਜ਼ਿਆਦਾ ਧਿਆਨ ਨਹੀਂ ਦਿੰਦੇ ਅਤੇ ਪੇਪਰ ਤੋਂ ਪਹਿਲਾਂ ਹੀ ਸਕੂਲੋਂ ਗਾਇਬ ਹੋ ਜਾਂਦੇ ਹਨ ਪਰ ਹੁਣ ਬੋਰਡ ਨੇ ਇਸ ਮਾਮਲੇ ਵਿਚ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ ਅਤੇ ਪਹਿਲਾਂ ਹੀ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਾਜ਼ਰੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਪ੍ਰਬੰਧਕਾਂ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਬੋਰਡ ਨੇ ਆਪਣੇ ਜਾਰੀ ਦਿਸ਼ਾ-ਨਿਰਦੇਸ਼ਾਂ ‘ਚ ਸਪੱਸ਼ਟ ਕੀਤਾ ਹੈ ਕਿ ਜੇਕਰ ਬੋਰਡ ਪ੍ਰੀਖਿਆਵਾਂ ‘ਚ ਹਾਜ਼ਰੀ ਦੇਣ ਵਾਲੇ ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ ਤੋਂ ਘੱਟ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਅਜਿਹੀ ਸਥਿਤੀ ‘ਚ ਸਬੰਧਤ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਕਿਉਂਕਿ ਵੱਡੀ ਗਿਣਤੀ ਵਿਦਿਆਰਥੀ ਇਮਤਿਹਾਨਾਂ ਦੀ ਤਿਆਰੀ ਲਈ ਨਵੰਬਰ ਮਹੀਨੇ ਤੋਂ ਬਾਅਦ ਹੀ ਸਕੂਲ ਜਾਣਾ ਸ਼ੁਰੂ ਕਰ ਦਿੰਦੇ ਹਨ ਅਤੇ ਇਹ ਵਿਦਿਆਰਥੀ ਪ੍ਰੈਕਟੀਕਲ ਜਾਂ ਪ੍ਰੀ-ਬੋਰਡ ਇਮਤਿਹਾਨਾਂ ਦੌਰਾਨ ਹੀ ਸਕੂਲ ਆਉਂਦੇ ਹਨ ਅਤੇ ਬਾਕੀ ਸਮਾਂ ਘਰ ਰਹਿ ਕੇ ਇਕੱਲੇ ਪੜ੍ਹਾਈ ਕਰਨ ਨੂੰ ਤਰਜੀਹ ਦਿੰਦੇ ਹਨ।

ਇਸ ਦੇ ਮੱਦੇਨਜ਼ਰ ਬੋਰਡ ਨੇ ਨਵੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸੁਚੇਤ ਕੀਤਾ ਹੈ ਕਿ ਸੀ.ਬੀ. ਐੱਸ. ਈ. ਬੋਰਡ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਨੂੰ ਘੱਟੋ-ਘੱਟ ਹਾਜ਼ਰੀ ਨਿਯਮ ਦੀ ਪਾਲਣਾ ਕਰਨੀ ਪੈਂਦੀ ਹੈ। ਭਾਵ ਬੋਰਡ ਦੀ ਪ੍ਰੀਖਿਆ ਦੇਣ ਲਈ ਵਿਦਿਆਰਥੀ ਦੀ 75 ਫੀਸਦੀ ਹਾਜ਼ਰੀ ਜ਼ਰੂਰੀ ਹੈ। ਉਕਤ ਦਿਸ਼ਾ-ਨਿਰਦੇਸ਼ ‘ਚ ਬੋਰਡ ਨੇ ਇਹ ਵੀ ਕਿਹਾ ਕਿ ਮੈਡੀਕਲ ਐਮਰਜੈਂਸੀ, ਰਾਸ਼ਟਰੀ ਖੇਡਾਂ ‘ਚ ਭਾਗ ਲੈਣ ਜਾਂ ਕਿਸੇ ਹੋਰ ਗੰਭੀਰ ਸਥਿਤੀ ਵਰਗੇ ਹਾਲਾਤਾਂ ‘ਚ ਵਿਦਿਆਰਥੀਆਂ ਲਈ 25 ਫੀਸਦੀ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ ਪਰ ਇਹ ਇਹ ਦਸਤਾਵੇਜ਼ੀ ਸਬੂਤ ਦਿਖਾਉਣ ਤੋਂ ਬਾਅਦ ਹੀ ਦਿੱਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)