‘ਐਗਜਾਮ ਸੈਂਟਰ ਲੋਕੇਟਰ’ ਐਪ ਵਿਦਆਰਥਿਆਂ ਦੀ ਪ੍ਰੀਖੀਆ ਕੇਂਦਰ ਲੱਭਣ ਵਿੱਚ ਕਰੇਗੀ ਮਦਦ

0
5136

ਪਟਿਆਲਾ. ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ 10ਵੀਂ ਅਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖੀਆ 15 ਫਰਵਰੀ ਅਤੇ 17 ਫਰਵਰੀ ਨੂੰ ਸ਼ੁਰੂ ਹੋ ਰਹੀ ਹੈ। ਸੀਬੀਐਸਈ ਨੇ ਵਿਦਿਆਰਥੀਆਂ ਲਈ ਆਪਣੇ ਪ੍ਰੀਖਿਆ ਕੇਂਦਰ ਨੂੰ ਆਸਾਨੀ ਨਾਲ ਲੱਭਣ ਲਈ ‘ਐਗਜਾਮ ਸੈਂਟਰ ਲੋਕੇਟਰ’ ਨਾਂਅ ਦੀ ਮੋਬਾਈਲ ਐਪਲੀਕੇਸ਼ਨ ਤਿਆਰ ਕੀਤੀ ਹੈ। ਇਸਦੀ ਮਦਦ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਲੱਭਣ ਵਿੱਚ ਆਸਾਨੀ ਹੋਵੇਗੀ।

ਬੋਰਡ ਨੇ ਸਕੂਲ ਮੁਖੀਆਂ ਨੂੰ ਆਪੋ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਮੋਬਾਈਲ ਐਪਲੀਕੇਸ਼ਨ ਦੀ ਸਹੂਲਤ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਨਕਲ ਰੋਕਣ ਦੇ ਪੁਖ਼ਤਾ ਪ੍ਰਬੰਧ ਹੋਣ ਦੀ ਗੱਲ ਵੀ ਆਖੀ ਗਈ ਹੈ। ਸੀਬੀਐਸਈ ਵਲੋਂ ਪਟਿਆਲਾ ਜ਼ਿਲੇ ਵਿਚ 19 ਪ੍ਰੀਖਿਆ ਕੇਂਦਰ ਬਣਾਏ ਗਏ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।