ਪਟਿਆਲਾ | ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ। ਕੈਪਟਨ ਸਰਕਾਰ ਜਲਦ ਹੀ ਐਸਸੀ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਯੋਜਨਾ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰੇਗੀ, ਜਿਸ ਤੋਂ ਉਹ ਭਾਰਤ ਸਰਕਾਰ ਵਲੋਂ ਵਜ਼ੀਫਾ ਸਕੀਮ ਵਾਪਸ ਲੈਣ ਕਾਰਨ ਵਾਂਝੇ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਪ੍ਰਕਿਰਿਆ ਅਧੀਨ ਹੈ ਤਾਂ ਜੋ ਅਨੁਸੂਚਿਤ ਜਾਤੀ ਨਾਲ ਸਬੰਧਤ ਕੋਈ ਵੀ ਵਿਦਿਆਰਥੀ ਉੱਚ ਸਿੱਖਿਆ ਤੋਂ ਵਿਰਵਾ ਨਾ ਰਹੇ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ