ਚੰਡੀਗੜ੍ਹ | ਕੇਂਦਰ ਨੇ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।

ਦੋਹਾਂ ਨੇਤਾਵਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਕਰਨ ਦੇ ਹੁਕਮ ਦਿੱਤੇ ਸਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਲੈ ਲਏ ਗਏ ਹਨ। ਇਕ ਸੁਰੱਖਿਆ ਵਾਹਨ ਨੂੰ ਵੀ ਹਟਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ।

ਭਾਜਪਾ ਆਗੂਆਂ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ। ਇਸ ‘ਚ ਉਸ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘਟਾ ਦਿੱਤੀ ਹੈ।