ਅੰਮ੍ਰਿਤ.ਪਾਲ ਖਿਲਾਫ ਕੀਤੀ ਕਾਰਵਾਈ ‘ਚ ਪੰਜਾਬ ਸਰਕਾਰ ਨਾਲ ਚਟਾਨ ਵਾਂਗ ਖੜ੍ਹਾ ਕੇਂਦਰ : ਅੰਮ੍ਰਿਤ ਸ਼ਾਹ

0
409

ਚੰਡੀਗੜ੍ਹ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ, ਸੂਬਾ ਸਰਕਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ। ਪੰਜਾਬ ਸਰਕਾਰ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਇੰਨੀ ਵੱਡੀ ਕਾਰਵਾਈ ਦੇ ਬਾਵਜੂਦ ਅੰਮ੍ਰਿਤਪਾਲ ਦੇ ਫਰਾਰ ਹੋਣ ਬਾਰੇ ਸਵਾਲ ਉਤੇ ਸ਼ਾਹ ਨੇ ਕਿਹਾ ਕਿ ਇਹ ਸਭ ਚੀਜ਼ਾਂ ਸਰਵਜਨਕ ਨਹੀਂ ਕਰ ਸਕਦੇ। ਇਸ ਬਾਰੇ ਗਲਤੀ ਦਾ ਇੰਨੀ ਛੇਤੀ ਅੰਦਾਜ਼ਾ ਨਾਲ ਲਾਓ। ਵੱਡੀ ਗਿਣਤੀ ਲੋਕ ਫੜੇ ਗਏ ਹਨ। ਮੈਂ ਮੰਨਦਾ ਹਾਂ ਕਿ ਸਖਤ ਕਾਰਵਾਈ ਕੀਤੀ ਗਈ। ਅੰਮ੍ਰਿਤਪਾਲ ਨੂੰ ਫੜਨ ਬਾਰੇ ਕੀਤੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਮੇਰੀ ਉਮੀਦ ਨਾਲ ਕੁਝ ਨਹੀਂ ਹੁੰਦਾ, ਏਜੰਸੀਆਂ ਤੇ ਪੁਲਿਸ ਉਸ ਨੂੰ ਫੜਨ ਲਈ ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਉਹ ਤਕਰੀਬਨ ਹਰ ਤਿੰਨ ਮਹੀਨੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਦੇ ਹਨ, ਹੋਰ ਵੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਹੁੰਦੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਦੂਤਘਰਾਂ ਉਤੇ ਹਮਲੇ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿਚ ਜੋ ਹਮਲੇ ਕੀਤੇ ਗਏ ਹਨ, ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਿੱਖਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਲਈ ਸਿੱਖਾਂ ਨੇ ਜਿੰਨਾ ਬਲੀਦਾਨ ਦਿੱਤਾ ਹੈ, ਉਹ ਬਹੁਤ ਜ਼ਿਆਦਾ ਹੈ।