ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਝਟਕਾ : 18 ਹਜ਼ਾਰ ਕਰੋੜ ਦੀ ਲੋਨ ਲਿਮਿਟ ‘ਚ ਕੀਤੀ ਕਟੌਤੀ

0
475

ਚੰਡੀਗੜ੍ਹ | ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ 18 ਹਜ਼ਾਰ ਕਰੋੜ ਦੀ ਲੋਨ ਸੀਮਾ ਵਿਚ ਕਟੌਤੀ ਕੀਤੀ ਹੈ। ਲੋਨ ਲਿਮਟ ਉਤੇ ਕੇਂਦਰ ਦੀ ਵੱਡੀ ਕੈਂਚੀ ਚਲੀ ਹੈ। ਪਹਿਲਾਂ ਕੇਂਦਰ ਵਲੋਂ ਪੰਜਾਬ ਦੀ ਸਾਲਾਨਾ ਲੋਨ ਲਿਮਿਟ 39000 ਕਰੋੜ ਰੁਪਏ ਸੀ, ਜਿਸ ਨੂੰ ਕੇ ਘਟਾ ਕੇ ਹੁਣ 21 ਹਜ਼ਾਰ ਕਰੋੜ ਰੁਪਏ ਸਾਲਾਨਾ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਨੇ ਹੁਣ ਕਰਜ਼ੇ ਦੇ ਜਾਲ ’ਚ ਫਸੇ ਪੰਜਾਬ ਨੂੰ ਇਕ ਹੋਰ ਵਿੱਤੀ ਝਟਕਾ ਦੇ ਦਿੱਤਾ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ਵਿਚ 18 ਹਜ਼ਾਰ ਕਰੋੜ ਰੁਪਏ ਦੀ ਵੱਡੀ ਕਟੌਤੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫ਼ੰਡ ਰੋਕੀ ਬੈਠੀ ਹੈ। ਕੇਂਦਰ ਵੱਲੋਂ ਇਤਰਾਜ਼ ਕੀਤਾ ਸੀ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ’ਤੇ ਸੀਐਮ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਕੋਲ ਉਠਾ ਚੁੱਕੇ ਹਨ। ਦਿਹਾਤੀ ਵਿਕਾਸ ਫ਼ੰਡਾਂ ਦੇ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਹਾਲੇ ਤੱਕ ਪੰਜਾਬ ਨੂੰ ਜਾਰੀ ਨਹੀਂ ਕੀਤੇ ਹਨ।