ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਹਟਾਈ, ਜਾਣੋ ਕਾਰਨ

0
297

ਅੰਮ੍ਰਿਤਸਰ, 13 ਨਵੰਬਰ | ਸ੍ਰੀ ਦਮਦਮਾ ਸਾਹਿਬ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ। ਅੱਜ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਭੇਜੇ ਪੱਤਰ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ ਹੁਣ ਉਨ੍ਹਾਂ ਦੀ ਸੁਰੱਖਿਆ ਲਈ ਸਿਰਫ਼ ਪੰਜਾਬ ਪੁਲਿਸ ਦੇ ਜਵਾਨ ਹੀ ਤਾਇਨਾਤ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ 20 ਦੇ ਕਰੀਬ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਨੂੰ ਹੁਣ ਘਟਾ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੋ ਸਾਲ ਪਹਿਲਾਂ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਹਾਲਾਂਕਿ ਉਦੋਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਦੇਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਇਨਕਾਰ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲ 6 ਸੁਰੱਖਿਆ ਮੁਲਾਜ਼ਮ ਭੇਜ ਦਿੱਤੇ ਸਨ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)