ਕੇਂਦਰ ਸਰਕਾਰ ਦਾ ਵੱਡਾ ਫੈਸਲਾ : ਗਰੀਬਾਂ ਨੂੰ 5 ਸਾਲ ਹੋਰ ਮਿਲਦਾ ਰਹੇਗਾ ਮੁਫਤ ਰਾਸ਼ਨ

0
688

ਨਵੀਂ ਦਿੱਲੀ, 29 ਨਵੰਬਰ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਕੈਬਨਿਟ ਬੈਠਕ ਹੋਈ। ਇਸ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਗਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ 5 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਹ ਯੋਜਨਾ 1 ਜਨਵਰੀ 2024 ਤੋਂ ਲਾਗੂ ਹੋਵੇਗੀ।

ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਸੂਚਨਾ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਪੀਐੱਮ ਗਰੀਬ ਕਲਿਆਣ ਅੰਨ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਸਰਕਾਰ ਨੇ ਇਸ ਯੋਜਨਾ ਨੂੰ 1 ਜਨਵਰੀ 2024 ਤੋਂ ਬਾਅਦ ਅਗਲੇ 5 ਸਾਲਾਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 5 ਕਿਲੋ ਮੁਫਤ ਅਨਾਜ ਮਿਲੇਗਾ ਤੇ 81 ਕਰੋੜ ਭਾਰਤੀਆਂ ਨੂੰ ਯੋਜਨਾ ਦਾ ਲਾਭ ਮਿਲੇਗਾ। ਇਸ ਯੋਜਨਾ ‘ਤੇ ਸਰਕਾਰ 11.80 ਲੱਖ ਕਰੋੜ ਰੁਪਏ ਅਗਲੇ 5 ਸਾਲਾਂ ਵਿਚ ਖਰਚ ਕਰੇਗੀ।