ਚੱਬੇਵਾਲ ਕਤਲ ਕਾਂਡ ਦਾ ਪਰਦਾਫਾਸ਼ : ਪਤਨੀ ਤੇ ਸੱਸ ‘ਤੇ ਗੋਲੀਆਂ ਚਲਾਉਣ ਵਾਲੇ ਦੀ ਪ੍ਰੇਮਿਕਾ ਗ੍ਰਿਫਤਾਰ

0
1955

ਹੁਸ਼ਿਆਰਪੁਰ (ਅਮਰੀਕ ਕੁਮਾਰ) | ਬੀਤੀ 22 ਅਗਸਤ ਨੂੰ ਹਲਕਾ ਚੱਬੇਵਾਲ ਅਧੀਨ ਆਉਂਦੇ ਝੁੰਗਿਆਂ ‘ਚ ਇਕ ਜਵਾਈ ਵੱਲੋਂ ਆਪਣੀ ਸੱਸ ਅਤੇ ਪਤਨੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਵਿੱਚ ਸੱਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਹਮਲਾਵਰ ਮਨਦੀਪ ਸਿੰਘ ਦੀ ਪਤਨੀ ਸ਼ਬਦੀਪ ਕੌਰ ਗੰਭੀਰ ਜ਼ਖਮੀ ਹੋ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮਨਦੀਪ ਦੀ ਪ੍ਰੇਮਿਕਾ ਮਮਤਾ ਨੂੰ ਗ੍ਰਿਫਤਾਰ ਕੀਤਾ ਹੈ।

ਡੀਐੱਸਪੀ ਪ੍ਰੇਮ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਤੇ ਮਮਤਾ ਇਕੱਠੇ ਪੜ੍ਹਦੇ ਸਨ ਤੇ ਦੋਵਾਂ ਦੇ ਪ੍ਰੇਮ ਸਬੰਧ ਸਨ। ਪ੍ਰੇਮ ਸਬੰਧ ਹੀ ਉਕਤ ਘਟਨਾ ਦਾ ਕਾਰਨ ਹੋ ਸਕਦੇ ਹਨ। ਪੁਲਿਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਆਰੋਪੀ ਮਨਦੀਪ ਸਿੰਘ ਦੀ ਗ੍ਰਿਫਤਾਰੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਵੀ ਇਸ ਵਾਰਦਾਤ ‘ਚ ਸ਼ਮੂਲੀਅਤ ਪਾਈ ਗਈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)