ਡੇਂਗੂ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਲਾਨ

0
360
dengu

ਜਲੰਧਰ | ਡੇਂਗੂ ਦੀ ਰੋਕਥਾਮ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਫੀਲਡ ਸੁਪਰਵਾਈਜ਼ਰ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਸਿਵਲ ਸਰਜਨ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਲੋਕ ਡੇਂਗੂ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਦੇ ਚਲਾਨ ਕੱਟੇ ਜਾਣ।

ਇਸ ਦੇ ਨਾਲ ਹੀ ਪ੍ਰਾਈਵੇਟ ਲੈਬਾਂ ਅਤੇ ਹਸਪਤਾਲਾਂ ਨੂੰ ਡੇਂਗੂ ਦੇ ਸੰਭਾਵਿਤ ਮਾਮਲਿਆਂ ਸਬੰਧੀ ਰਿਪੋਰਟ ਸਿਹਤ ਵਿਭਾਗ ਨੂੰ ਭੇਜਣੀ ਲਾਜ਼ਮੀ ਬਣਾਉਣ ਲਈ ਕਿਹਾ ਗਿਆ ਹੈ। ਸਾਲ 2022 ਵਿੱਚ ਸੋਮਵਾਰ ਤੱਕ ਜ਼ਿਲ੍ਹੇ ਵਿੱਚ ਕੁੱਲ 187 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 8 ਮਰੀਜ਼ ਇਲਾਜ ਅਧੀਨ ਹਨ। ਇਸ ਦੇ ਨਾਲ ਹੀ ਪਿਛਲੇ ਸਾਲ ਡੇਂਗੂ ਦੇ 657 ਮਾਮਲੇ ਸਾਹਮਣੇ ਆਏ ਸਨ।