ਪੰਜਾਬ ‘ਚ ਅਗਲੇ 2-3 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਖਾਸ ਨਿਰਦੇਸ਼

0
313

ਚੰਡੀਗੜ੍ਹ | ਪੰਜਾਬ ਵਿਚ ਅਗਲੇ 2-3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਭਾਰੀ ਮੀਂਹ ਕਰਕੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ।

ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ‘ਚ ਤੇਜ਼ ਮੀਂਹ ਤਾਂ ਹੋਵੇਗਾ ਹੀ, 60 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਹ ਜ਼ਿਲ੍ਹੇ ਹਨ ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ। ਕਿਸਾਨਾਂ ਨੂੰ ਖੇਤਾਂ ਵਿਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।

CM ਮਾਨ ਨੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਥੇ ਪਾਣੀ ਭਰਿਆ ਹੋਵੇ, ਉਥੇ ਵਾਟਰ ਪੰਪ ਦੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਦੱਸ ਦਈਏ ਕਿ ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ