ਚੰਡੀਗੜ੍ਹ | ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਸਵੇਰੇ ਤੋਂ ਹੀ ਕਈ ਜਗ੍ਹਾ ਕਿਣਮਿਣ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 19 ਜੁਲਾਈ ਨੂੰ ਸੂਬੇ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅਜਿਹੇ ‘ਚ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 13 ਤੋਂ 15 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਸੀ ਪਰ ਮੀਂਹ ਨਹੀਂ ਪਿਆ। ਪਿਛਲੇ ਇੱਕ ਹਫ਼ਤੇ ਤੋਂ ਸੂਬੇ ਦੇ ਲੋਕ ਕੜਕਦੀ ਧੁੱਪ ਤੇ ਕੜਾਕੇ ਦੀ ਗਰਮੀ ਤੋਂ ਪ੍ਰੇਸ਼ਾਨ ਹਨ।
ਹਾਲਾਂਕਿ, ਰੁਕ-ਰੁਕ ਕੇ ਬੱਦਲ ਆ ਰਹੇ ਹਨ ਅਤੇ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਕੁਝ ਰਾਹਤ ਮਿਲੀ ਹੈ। 19 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਕਰਕੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ।