ਅੱਜ ਪੰਜਾਬ ਦੇ ਕਈ ਸ਼ਹਿਰਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ

0
2091

ਚੰਡੀਗੜ੍ਹ | ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਭਾਰਤੀ ਮੌਸਮ ਵਿਭਾਗ ਨੇ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦਾ ਸਭ ਤੋਂ ਵੱਧ ਅਸਰ ਮਾਝਾ ਤੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਪਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਮਾਝਾ ਅਤੇ ਦੁਆਬੇ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਅਤੇ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ।

ਫਿਲਹਾਲ ਮੌਸਮ ਵਿਭਾਗ ਨੇ 20 ਅਗਸਤ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਕਈ ਥਾਵਾਂ ‘ਤੇ ਪਾਣੀ ਭਰਨ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।