ਚੰਡੀਗੜ੍ਹ ਪ੍ਰਸ਼ਾਸਨ ਨੇ 8ਵੀਂ ਜਮਾਤ ਤੱਕ ਦੀਆਂ ਛੁੱਟੀਆਂ ‘ਚ ਕੀਤਾ ਵਾਧਾ, ਪੜ੍ਹੋ ਤਰੀਕਾਂ ਦਾ ਵੇਰਵਾ

0
701

ਚੰਡੀਗੜ੍ਹ | ਇਥੋਂ ਦੇ ਪ੍ਰਸ਼ਾਸਨ ਨੇ ਠੰਡ ਨੂੰ ਮੱਦੇਨਜ਼ਰ ਰੱਖਦੇ ਵੱਡਾ ਫੈਸਲਾ ਲਿਆ ਹੈ। ਹੁਣ 8ਵੀਂ ਕਲਾਸ ਦੇ ਬੱਚਿਆਂ ਲਈ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਕਲਾਸਾਂ ਪਹਿਲਾਂ ਦਿੱਤੇ ਆਰਡਰ ਮੁਤਾਬਕ ਜਾਰੀ ਰਹਿਣਗੀਆਂ। ਦੱਸ ਦਈਏ ਕਿ ਪੂਰੇ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।