ਚੰਡੀਗੜ੍ਹ | ਇਥੋਂ ਦੇ ਸਾਰੰਗਪੁਰ ਦੇ ਬੋਟੈਨੀਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿਚ ਕੁੜੀ-ਮੁੰਡੇ ਦੀ ਦਰੱਖਤ ਨਾਲ ਲਾਸ਼ ਲਟਕਦੀ ਮਿਲੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ। ਦੋਵੇਂ ਸਾਰੰਗਪੁਰ ਦੇ ਰਹਿਣ ਵਾਲੇ ਹਨ।
ਐਸਐਚਓ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਖਿਲਾਫ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਵੀ ਦਰਜ ਹੈ। ਮ੍ਰਿਤਕ ਦੇ ਪਰਿਵਾਰ ਦੇ ਇਕ ਜਾਣਕਾਰ ਨੌਜਵਾਨ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਉਕਤ ਨਾਲ ਫ਼ਰਾਰ ਹੋ ਗਿਆ ਸੀ। ਮ੍ਰਿਤਕ ਪ੍ਰਾਈਵੇਟ ਨੌਕਰੀ ਕਰਦਾ ਸੀ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਦੱਸਿਆ ਜਾ ਰਿਹਾ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ।
ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਕਿਸੇ ਨੇ ਦੋਵਾਂ ਦਾ ਕਤਲ ਕਰਕੇ ਫਾਹੇ ਟੰਗਿਆ ਹੈ। ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ।