ਚੰਡੀਗੜ੍ਹ : ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਨੌਜਵਾਨ ਸ.ੜਿਆ, ਘਰ ਨੂੰ ਲੱਗੀ ਭਿਆਨਕ ਅੱਗ, ਧਮਾਕੇ ਨਾਲ ਦਹਿਸ਼ਤ

0
590

ਚੰਡੀਗੜ੍ਹ, 20 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਸਥਿਤ ਰਾਮ ਦਰਬਾਰ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਖਾਣਾ ਬਣਾ ਰਿਹਾ 35 ਸਾਲ ਦਾ ਅਮਰਜੀਤ ਸਿੰਘ ਝੁਲਸ ਗਿਆ। ਅੱਗ ਰਸੋਈ ਵਿਚ ਫੈਲ ਗਈ। ਆਲੇ-ਦੁਆਲੇ ਦੇ ਰਹਿਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ।

ਸਿਲੰਡਰ ਫਟਦੇ ਹੀ ਇਸ ਦੀ ਤੇਜ਼ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਲੋਕ ਘਰਾਂ ਤੋਂ ਬਾਹਰ ਆ ਗਏ। ਇਕ ਵਾਰ ਤਾਂ ਲੋਕ ਸਮਝ ਨਹੀਂ ਸਕੇ ਕਿ ਇਹ ਅਚਾਨਕ ਧਮਾਕੇ ਦੀ ਆਵਾਜ਼ ਕਿੱਥੋਂ ਆਈ। ਬਾਅਦ ਵਿਚ ਜਦੋਂ ਲੋਕਾਂ ਨੇ ਘਰ ਵਿਚ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ।

ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਰਸੋਈ ਵਿਚ ਖਾਣਾ ਬਣਾ ਰਿਹਾ ਸੀ। ਫਿਰ ਅਚਾਨਕ ਸਿਲੰਡਰ ਫਟ ਗਿਆ। ਇਸ ਦੇ ਧਮਾਕੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਇਸ ਸਬੰਧੀ ਗੈਸ ਕੰਪਨੀ ਨੂੰ ਸੂਚਿਤ ਕਰ ਦਿੱਤਾ ਹੈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।