ਚੰਡੀਗੜ੍ਹ : ਆਪ ਵਿਧਾਇਕ ਪਠਾਣਮਾਜਰਾ ਨੂੰ ਹਾਈਕੋਰਟ ਦਾ ਨੋਟਿਸ, ਦੂਜੀ ਪਤਨੀ ਨੇ ਪਟੀਸ਼ਨ ਦਾਇਰ ਕਰਕੇ ਦੱਸਿਆ ਸੀ ਜਾਨ ਨੂੰ ਖਤਰਾ

0
1272

ਚੰਡੀਗੜ੍ਹ। ਸਨੌਰ ਤੋਂ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ‘ਆਪ’ ਵਿਧਾਇਕ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।

ਦਰਅਸਲ ਗੁਰਪ੍ਰੀਤ ਕੌਰ ਨੇ ਵਿਧਾਇਕ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ ‘ਚ ਪਠਾਣਮਾਜਰਾ ਖਿਲਾਫ ਸ਼ਿਕਾਇਤ ਵੀ ਦਿੱਤੀ ਸੀ। ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਤੋਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਉਦੋਂ ਤੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗੁਰਪ੍ਰੀਤ ਕੌਰ ਨੇ ਸੁਰੱਖਿਆ ਦੀ ਵੀ ਮੰਗ ਕੀਤੀ ਸੀ।