ਚੰਡੀਗੜ੍ਹ : ਕਰਜ਼ਾ ਉਤਾਰਨ ਲਈ ਪਤੀ-ਪਤਨੀ ਪੈ ਗਏ ਪੁੱਠੇ ਰਾਹ, ਇੰਝ ਹੋਏ ਗ੍ਰਿਫਤਾਰ

0
83

ਚੰਡੀਗੜ੍ਹ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਘਰ ਦੇ ਖਰਚਿਆਂ ਤੋਂ ਪਰੇਸ਼ਾਨ ਹੋ ਕੇ ਪਤੀ ਤੇ ਪਤਨੀ ਨੇ ਕਰਜ਼ਾ ਚੁੱਕ ਲਿਆ। ਫਿਰ ਕਰਜ਼ਦਾਰਾਂ ਤੋਂ ਬਚਣ ਲਈ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਹੁਣ ਪੁਲਿਸ ਨੇ ਦੋਵਾਂ ਨੂੰ ਫੜ ਲਿਆ ਹੈ। ਕਰਜ਼ਦਾਰਾਂ ਤੋਂ ਬਚਣ ਲਈ ਨਸ਼ਾ ਤਸਕਰੀ ਦਾ ਆਈਡੀਆ ਮੁਲਜ਼ਮ ਪਤੀ ਨੇ ਪਤਨੀ ਨੂੰ ਦਿੱਤਾ ਸੀ।

ਪਤੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਪਤਨੀ ਆਪਣੇ ਪਤੀ ਤੋਂ ਮਿਲੇ ਆਈਡੀਏ ‘ਤੇ ਕੰਮ ਕਰਨ ਲਈ ਰਾਜ਼ੀ ਹੋਈ ਪਰ ਪੁਲਿਸ ਨੂੰ ਦੋਵਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਤੇ ਚੰਡੀਗੜ੍ਹ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਦੀ ਟੀਮ ਨੇ ਪਤੀ-ਪਤਨੀ ਨੂੰ ਬਾਪੂਧਾਮ ਇਲਾਕੇ ਤੋਂ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ ਸਾਹਿਲ ਅਤੇ ਸਮਤਾ ਉਰਫ ਸਨੋ ਵਾਸੀ ਸੈਕਟਰ-25 ਕਾਲੋਨੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 103 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੈਕਟਰ-26 ਥਾਣੇ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਸਾਹਿਲ ਕੋਲੋਂ 85 ਗ੍ਰਾਮ ਅਤੇ ਉਸਦੀ ਪਤਨੀ ਸਮਤਾ ਕੋਲੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ