ਚੰਡੀਗੜ੍ਹ : ਗਣਤੰਤਰ ਦਿਵਸ ‘ਤੇ ਬੇਅੰਤ ਸਿੰਘ ਮੈਮੋਰੀਅਲ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

0
589

ਚੰਡੀਗੜ੍ਹ | ਇਥੇ ਬੇਅੰਤ ਸਿੰਘ ਮੈਮੋਰੀਅਲ ‘ਤੇ ਖਾਲਿਸਤਾਨ ਜ਼ਿੰਦਾਬਾਦ’ ਤੇ ‘SFJ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਮਿਲੇ ਹਨ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਸਿੱਖ ਫੋਰ ਜਸਟਿਸ ਨੇ ਲਈ ਹੈ। ਮਾਮਲਾ ਚੰਡੀਗੜ੍ਹ ਦੇ ਸੈਕਟਰ 42 ਦਾ ਹੈ, ਜਿਥੇ ਮੈਮੋਰੀਅਲ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।

ਇਸ ਦੌਰਾਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਇਕ ਵੀਡੀਓ ਵੀ ਜਾਰੀ ਕੀਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ। ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖਾਂ ਦੇ ਵੋਟ ਤੇ ਨੋਟ ਲੈ ਕੇ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਵਿਰੁੱਧ ਹੀ ਭੁਗਤ ਰਿਹਾ ਹੈ ਅਤੇ ਤਿਰੰਗਾ ਲਹਿਰਾ ਰਿਹਾ ਹੈ। ਵੀਡੀਓ ਵਿਚ ਕਿਹਾ ਹੈ ਕਿ ਭਗਵੰਤ ਮਾਨ ਦੇ ਹੱਥ ਵਿਚ ਅੱਜ ਵੀ ਤਿਰੰਗਾ ਹੈ।