ਦਰੀਆ-ਮੱਖਣਮਾਜਰਾ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ

0
289

ਚੰਡੀਗੜ੍ਹ. ਪਿੰਡ ਦਰੀਆ ਤੋਂ ਪਿੰਡ ਮੱਖਣਮਾਜਰਾ ਤੱਕ ਸੜਕ ਬਣਾਉਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਜਿਸ ਕਰਕੇ ਸਥਾਨਕ ਨਿਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਸੀਨੀਅਰ ਭਾਜਪਾ ਨੇਤਾ ਧਰਮਿੰਦਰ ਸਿੰਘ ਸੈਣੀ ਨੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਥਾਨਕ ਸੰਸਦ ਮੈਂਬਰ ਕਿਰਨ ਖੇਰ ਦਾ ਇਸ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ।

ਜ਼ਿਕਰਯੋਗ ਹੈ ਕਿ ਪਿੰਡ ਦਰੀਆ ਤੋਂ ਪਿੰਡ ਮੱਖਣਮਾਜਰਾ ਵੱਲ ਜਾਣ ਵਾਲਾ ਰਸਤਾ ਬਹੁਤ ਖਰਾਬ ਸੀ ਅਤੇ ਮੀਂਹ ਵਿਚ ਇਹ ਪੂਰੀ ਤਰ੍ਹਾਂ ਚਿੱਕੜ ਨਾਲ ਭਰਿਆ ਰਹਿੰਦਾ ਸੀ। ਸਥਾਨਕ ਨਿਵਾਸੀਆਂ ਨੇ ਇਸ ਮੁੱਦੇ ‘ਤੇ ਪ੍ਰਸ਼ਾਸਨ ਖਿਲਾਫ਼ ਕਈ ਮੁਜ਼ਾਹਰੇ ਵੀ ਕੀਤੇ ਸਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ।