ਚੰਡੀਗੜ੍ਹ, 5 ਫਰਵਰੀ| ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੌੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਨੂੰ ਲੈ ਕੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ।
ਸੁਪਰੀਮ ਕੋਰਟ ਦੇ ਜੱਜ ਚੋਣ ਦੀ ਵੀਡੀਓ ਨੂੰ ਦੇਖ ਕੇ ਭੜਕ ਗਏ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਉਤੇ ਸਾਡੀ ਨਜ਼ਰ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਲੋਕਤੰਤਰ ਦੀ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੀ ਭੂਮਿਕਾ ਇਕ ਭਗੌੜੇ ਵਰਗੀ ਸੀ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ।