<p><strong>ਚੰਡੀਗੜ੍ਹ&comma; 30 ਜਨਵਰੀ &vert;<&sol;strong> ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ।<&sol;p>&NewLine;<p>ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਾਲੇ ਮੁਕਾਬਲਾ ਹੋਵੇਗਾ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਕਾਂਗਰਸ ਦੀ ਕੌਂਸਲਰ ਨਿਰਮਲਾ ਦੇਵੀ ਜੋ ਕਿ ਗਠਜੋੜ ਦੀ ਉਮੀਦਵਾਰ ਹੈ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਕਾਰ ਮੁਕਾਬਲਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਇਹ ਚੋਣ ਕਰਵਾਈ ਜਾ ਰਹੀ ਹੈ ਕਿਉਂਕਿ ਪ੍ਰਸ਼ਾਸਨ ਵਲੋਂ ਇਸ ਲਈ 6 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;01&sol;o-356&period;jpg" &sol;><&sol;p>&NewLine;<p>ਚੰਡੀਗੜ੍ਹ ਪੁਲਿਸ ਨੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤਕ ਕੌਂਸਲਰਾਂ ਨੂੰ ਸੁਰੱਖਿਆ ਦਿੱਤੀ ਹੈ। ਅਮਨ ਕਾਨੂੰਨ ਦੇ ਮੱਦੇਨਜ਼ਰ ਪੁਲਿਸ ਨੇ ਕੌਂਸਲਰਾਂ ਨੂੰ ਫ਼ੋਨ ਕਰਕੇ ਇਸ ਬਾਰੇ ਪੁੱਛਿਆ ਹੈ। ਚੰਡੀਗੜ੍ਹ ਪੁਲਿਸ ਦੀ ਦਲੀਲ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਹੋਰ ਸੂਬੇ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਨਗਰ ਨਿਗਮ ਦੇ ਆਲੇ-ਦੁਆਲੇ ਅਤੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਲਈ ਸਿਰਫ਼ ਚੰਡੀਗੜ੍ਹ ਪੁਲਿਸ ਹੀ ਸਾਰੇ ਕੌਂਸਲਰਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।<&sol;p>&NewLine;<p>ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ 18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਪ੍ਰਸ਼ਾਸਨ ਵੱਲੋਂ ਉਸ ਮੌਕੇ ਇਸ ਨੂੰ ਟਾਲ ਦਿੱਤਾ ਗਿਆ ਸੀ। ਇਸ ਵਿਚ ਪ੍ਰਸ਼ਾਸਨ ਨੇ ਦਲੀਲ ਦਿੱਤੀ ਸੀ ਕਿ ਚੋਣ ਅਧਿਕਾਰੀ ਅਚਾਨਕ ਬੀਮਾਰ ਹੋ ਗਏ ਸਨ ਅਤੇ ਅਮਨ-ਕਾਨੂੰਨ ਲਈ ਖਤਰਾ ਪੈਦਾ ਹੋ ਗਿਆ ਸੀ। ਇਸ ਕਾਰਨ ਇਹ ਚੋਣ ਨਹੀਂ ਕਰਵਾਈ ਜਾ ਸਕਦੀ। ਇਸ ’ਤੇ ਵਿਰੋਧੀ ਕੌਂਸਲਰਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ&comma; ਜਿਸ ਕਰਕੇ ਕਾਂਗਰਸ ਤੇ &OpenCurlyQuote;ਆਪ’ ਨੇ ਇਸ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ।<&sol;p>&NewLine;<p>ਹਾਈ ਕੋਰਟ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਨਗਰ ਨਿਗਮ ਨੇ ਪਹਿਲਾਂ ਕਿਹਾ ਸੀ ਕਿ 6 ਫਰਵਰੀ ਨੂੰ ਚੋਣ ਕਰਵਾਈ ਜਾਵੇਗੀ&comma; ਜਿਸ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਇਹ ਤਰੀਕ ਬਹੁਤ ਦੂਰ ਹੈ ਕੋਈ ਨਵੀਂ ਤਰੀਕ ਜਾਰੀ ਕੀਤੀ ਜਾਵੇ&comma; ਜਿਸ ਕਰਕੇ ਚੋਣ ਲਈ ਹਾਈ ਕੋਰਟ ਵਿਚ 30 ਜਨਵਰੀ ਦੀ ਤਰੀਕ ਤੈਅ ਹੋਈ ਸੀ।<&sol;p>&NewLine;<p>ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੀ ਵੋਟ ਹੈ। ਭਾਜਪਾ ਦੇ 14&comma; &OpenCurlyQuote;ਆਪ’ ਦੇ 13&comma; ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇਕ ਕੌਂਸਲਰ ਹੈ। ਗਠਜੋੜ ਤੋਂ ਬਾਅਦ &&num;8216&semi;ਆਪ&&num;8217&semi;-ਕਾਂਗਰਸ ਕੋਲ 20 ਵੋਟਾਂ ਹਨ। ਜਦਕਿ ਭਾਜਪਾ ਕੋਲ 14 ਕੌਂਸਲਰਾਂ ਅਤੇ 1 ਸੰਸਦ ਮੈਂਬਰ ਦੀ ਵੋਟ ਹੈ। ਪਿਛਲੇ 2 ਸਾਲਾਂ ਤੋਂ ਭਾਜਪਾ ਦੀ ਸਰਬਜੀਤ ਕੌਰ ਅਤੇ ਅਨੂਪ ਗੁਪਤਾ ਮੇਅਰ ਸਨ ਕਿਉਂਕਿ ਉਦੋਂ ਕਾਂਗਰਸ ਨੇ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ ਪਰ ਇਸ ਵਾਰ ਗਠਜੋੜ ਨੇ ਭਾਜਪਾ ਦੀ ਸਾਰੀ ਖੇਡ ਵਿਗਾੜ ਦਿਤੀ ਹੈ। ਗਠਜੋੜ ਕਾਰਨ ਕਾਂਗਰਸ ਅਤੇ &OpenCurlyQuote;ਆਪ’ ਦੀਆਂ ਵੋਟਾਂ ਭਾਜਪਾ ਨਾਲੋਂ ਵੱਧ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;