ਚੰਡੀਗੜ੍ਹ : ਹਸਪਤਾਲ ਦੀ ਤੀਜ਼ੀ ਮੰਜ਼ਿਲ ਤੋਂ ਛਾਲ ਮਾਰ ਕੇ ਕੈਦੀ ਫਰਾਰ, ਦੇਖਦੀ ਰਹਿ ਗਈ ਪੁਲਿਸ

0
1615

ਚੰਡੀਗੜ੍ਹ, 14 ਦਸੰਬਰ| ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ।

ਅੰਬਾਲਾ ਪੁਲਿਸ ਨੇ ਇਸ ਮਾਮਲੇ ਵਿਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ? ਇਸ ਦੀ ਜਾਂਚ ਕਰ ਰਹੀ ਹੈ।