ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 2 ਦਿਨ ਪਹਿਲਾਂ ਲਾਪਤਾ ਹੋਏ ਤਿੰਨ ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ। ਮ੍ਰਿਤਕ ਖਰੜ ਦੇ ਰਹਿਣ ਵਾਲੇ ਸਨ ਜਦਕਿ ਇਕ ਹੋਰ ਨੌਜਵਾਨ ਲਾਪਤਾ ਦੱਸਿਆ ਜਾ ਰਿਹਾ ਹੈ। ਨੌਜਵਾਨਾਂ ਦੀ ਸਵਿਫਟ ਕਾਰ ਚੰਡੀਗੜ੍ਹ ਨੇੜੇ ਰਾਓ ਨਦੀ ਵਿਚੋਂ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੀ ਕਾਰ ਮਲੋਆ ਪਿੰਡ ਤੋਂ ਚੰਡੀਗੜ੍ਹ ਦੇ ਪਿੰਡ ਤੋਗਾ ਨੂੰ ਜਾਣ ਵਾਲੀ ਰਾਓ ਨਦੀ ਵਿਚ ਰੁੜ੍ਹ ਗਈ। ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ (36) ਵਾਸੀ ਭਾਗੋਮਾਜਰਾ ਅਤੇ ਹਰਮੀਤ ਸਿੰਘ (45) ਵਾਸੀ ਖਰੜ ਵਜੋਂ ਹੋਈ ਹੈ। ਲਾਪਤਾ ਨੌਜਵਾਨ ਗੁਰਪ੍ਰੀਤ ਸਿੰਘ (25) ਹਿਮਾਚਲ ਪ੍ਰਦੇਸ਼ ਦੇ ਊਨਾ ਨਾਲ ਸਬੰਧਤ ਹੈ। ਪਿੰਡ ਭਾਗੋ ਮਾਜਰਾ ਦੇ ਵਸਨੀਕ ਅਮਰਜੀਤ ਸਿੰਘ ਨੇ ਐਤਵਾਰ ਨੂੰ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਸ ਦੇ ਚਾਚੇ ਦਾ ਲੜਕਾ ਹਰਪ੍ਰੀਤ ਸਿੰਘ ਦੋਸਤ ਰਿੰਪੀ ਦੀ ਕਾਰ ਵਿਚ ਮੁੱਲਾਂਪੁਰ ਨਾਨਕੇ ਗਿਆ ਸੀ ਪਰ ਸ਼ਾਮ ਕਰੀਬ 6 ਵਜੇ ਤੋਂ ਬਾਅਦ ਉਸ ਨਾਲ ਸੰਪਰਕ ਨਹੀਂ ਹੋ ਸਕਿਆ।
ਹਰਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਪੁਲਿਸ ਦਾ ਕਹਿਣਾ ਹੈ ਕਿ 8 ਜੁਲਾਈ ਨੂੰ ਪੁਲਿਸ ਸਟੇਸ਼ਨ ਮਲੋਆ ਵਿਖੇ ਨੌਜਵਾਨਾਂ ਦੇ ਗੁੰਮ ਹੋਣ ਸਬੰਧੀ ਰਿਪੋਰਟ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਤੀਜੇ ਨੌਜਵਾਨ ਦੀ ਭਾਲ ਜਾਰੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ
ਚੰਡੀਗੜ੍ਹ : ਲਾਪਤਾ ਹੋਏ 3 ਨੌਜਵਾਨਾਂ ‘ਚੋਂ 2 ਦੀਆਂ ਮਿਲੀਆਂ ਲਾਸ਼ਾਂ, ਰਾਓ ਨਦੀ ‘ਚੋਂ ਮਿਲੀ ਕਾਰ
Related Post