ਚੰਡੀਗੜ੍ਹ, 27 ਦਸੰਬਰ| ਦੇਰ ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਸਾਹਮਣੇ ਤੋਂ ਬਾਈਕ ਉਤੇ ਆ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ, ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ। ਏਐਸਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।