ਚੰਡੀਗੜ੍ਹ : ਨਵਜੰਮੀ ਬੱਚੀ ਨੂੰ ਬੱਸ ਸਟੈਂਡ ਦੇ ਬਾਥਰੂਮ ‘ਚ ਛੱਡ ਕੇ ਭੱਜਣ ਵਾਲਿਆਂ ਦੇ ਚਿਹਰੇ ਆਏ ਸਾਹਮਣੇ

0
519

ਚੰਡੀਗੜ੍ਹ, 24 ਦਸੰਬਰ | ਸੈਕਟਰ-43 ਸਥਿਤ ਬੱਸ ਸਟੈਂਡ ਦੇ ਮਹਿਲਾ ਬਾਥਰੂਮ ‘ਚੋਂ ਦੇਰ ਰਾਤ ਇਕ ਨਵਜੰਮੀ ਬੱਚੀ ਲਾਵਾਰਸ ਹਾਲਤ ‘ਚ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲਿਸ ਨੇ ਲੜਕੀ ਨੂੰ ਸੈਕਟਰ-16 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਾਂਚ ਦੌਰਾਨ ਡਾਕਟਰਾਂ ਨੇ ਕਿਹਾ ਕਿ ਬੱਚੀ 7 ਦਿਨ ਦੀ ਹੈ।

चंडीगढ़ सेक्टर 43 बस स्टैंड के महिला बाथरूम में एक बच्चा मिला है। बच्चे की उम्र 7 दिन है। उसे पुलिस ने सेक्टर 16 सरकारी अस्पताल में दाखिल कर दिया है। - Dainik Bhaskar

ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਵਿਚ 2 ਲੋਕਾਂ ਦੇ ਸ਼ਾਮਲ ਹੋਣ ਦਾ ਪਤਾ ਲੱਗਾ ਹੈ ਜਿਨ੍ਹਾਂ ਨੇ ਇਸ ਬੱਚੀ ਨੂੰ ਬਾਥਰੂਮ ‘ਚ ਸੁੱਟ ਦਿੱਤਾ। ਪੁਲਿਸ ਵੱਲੋਂ ਮੁਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਦੋਵੇਂ ਪਤੀ-ਪਤਨੀ ਦੱਸੇ ਜਾ ਰਹੇ ਹਨ ਜੋ ਕਿ ਜੰਮੂ ਕਸ਼ਮੀਰ ਤੋਂ ਆ ਰਹੀ ਬੱਸ ‘ਚੋਂ ਉਤਰੇ ਸਨ ਪਰ ਫਿਲਹਾਲ ਇਨ੍ਹਾਂ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਲੜਕੀ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਜਦੋਂ ਕਰਮਚਾਰੀ ਸਫਾਈ ਕਰਨ ਲਈ ਬੱਸ ਸਟੈਂਡ ਦੇ ਬਾਥਰੂਮ ‘ਚ ਪਹੁੰਚਿਆ ਤਾਂ ਉਸ ਨੇ ਇਕ ਨਵਜੰਮੇ ਬੱਚੇ ਨੂੰ ਦੇਖਿਆ। ਉਸ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਬਾਥਰੂਮ ‘ਚ ਬੱਚੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਜਦੋਂ ਸੀਸੀਟੀਵੀ ਫੁਟੇਜ ਦੇਖੀ ਗਈ ਤਾਂ ਪਤਾ ਲੱਗਾ ਕਿ ਬਾਥਰੂਮ ਕੋਲ ਇਕ ਲੜਕਾ ਅਤੇ ਇਕ ਲੜਕੀ ਕਾਫੀ ਦੇਰ ਤੱਕ ਖੜ੍ਹੇ ਨਜ਼ਰ ਆ ਰਹੇ ਸਨ। ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।