ਚੰਡੀਗੜ੍ਹ | ਇਥੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਨੌਜਵਾਨ ਕਾਬੂ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਮੁਲਜ਼ਮ ਕੋਲੋਂ 50.17 ਗ੍ਰਾਮ ਹੈਰੋਇਨ ਅਤੇ 16 ਪਾਬੰਦੀਸ਼ੁਦਾ ਟੀਕੇ ਬਰਾਮਦ ਕੀਤੇ। ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਕਸਬਾ ਪਿੱਪਲੀ ਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਸਾਲ 2021 ਵਿਚ ਇਕ ਹੋਰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਸੀ। ਹੁਣ ਇਸ ਧਾਰਾ ਤਹਿਤ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ।

ਐਸਐਸਪੀ ਕੰਵਰਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਡੀਐਸਪੀ ਵਿਕਾਸ ਸ਼ਿਓਕੰਦ ਦੀ ਅਗਵਾਈ ਹੇਠ ਇੰਸਪੈਕਟਰ ਜਸਮਿੰਦਰ ਸਿੰਘ ਸਮੇਤ ਟੀਮ ਮਨੀਮਾਜਰਾ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਫਾਇਰ ਸਟੇਸ਼ਨ ਨੇੜੇ ਇਕ ਬਾਈਕ ਸਵਾਰ ਵਿਅਕਤੀ ਪੁਲਿਸ ਮੁਲਾਜ਼ਮਾਂ ਨੂੰ ਦੇਖ ਕੇ ਯੂ-ਟਰਨ ਲੈ ਕੇ ਭੱਜਣ ਦੀ ਕੋਸ਼ਿਸ਼ ਵਿਚ ਡਿੱਗ ਪਿਆ।

ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਨਸ਼ੀਲੇ ਟੀਕੇ ਬਰਾਮਦ ਹੋਏ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਕਿ ਦੋਸ਼ੀ ਮਨਜੀਤ ਆਪਣੇ ਭਰਾ ਨਾਲ ਮਿਲ ਕੇ ਸ਼ਾਸਤਰੀ ਨਗਰ, ਮਨੀਮਾਜਰਾ ‘ਚ ਦੁੱਧ ਦਾ ਕਾਰੋਬਾਰ ਕਰਦਾ ਹੈ। ਉਸ ਦੀ ਡੇਅਰੀ ਵਿਚ 30/35 ਗਾਵਾਂ ਹਨ। ਮਨਜੀਤ ਚੰਡੀਗੜ੍ਹ ਅਤੇ ਪੰਚਕੂਲਾ ਦੇ ਵੱਖ-ਵੱਖ ਸੈਕਟਰਾਂ ਨੂੰ ਦੁੱਧ ਸਪਲਾਈ ਕਰਦਾ ਹੈ। ਇਸ ਦੀ ਆੜ ‘ਚ ਨਸ਼ੀਲੇ ਪਦਾਰਥ ਅਤੇ ਪਾਬੰਦੀਸ਼ੁਦਾ ਟੀਕੇ ਸਪਲਾਈ ਕਰਨ ਦਾ ਸ਼ੱਕ ਸੀ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਪਿਛਲੇ 10 ਮਹੀਨਿਆਂ ਤੋਂ ਨਸ਼ਾ ਤਸਕਰੀ ਵਿਚ ਸਰਗਰਮ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)