ਚੰਡੀਗੜ੍ਹ ਯੂਨੀਵਰਸਿਟੀ ਮਾਮਲਾ : ਮੁੱਖ ਮੰਤਰੀ ਮਾਨ ਨੇ ਕਿਹਾ, ਸਾਡੀਆਂ ਧੀਆਂ ਦੀ ਇੱਜ਼ਤ ਦਾ ਸਵਾਲ, ਹੋਵੇਗੀ ਉਚ ਪੱਧਰੀ ਜਾਂਚ

0
325

ਮੋਹਾਲੀ,  ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।

ਭਗਵੰਤ ਮਾਨ ਨੇ ਕਿਹਾ, “ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਦੀ ਇੱਜ਼ਤ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ”