ਚੰਡੀਗੜ੍ਹ : IAS ਅਧਿਕਾਰੀ ਦੀ ਸਰਕਾਰੀ ਰਿਹਾਇਸ਼ ‘ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈ ਗੋਲੀ

0
473

ਚੰਡੀਗੜ੍ਹ, 13 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੀਵਾਲੀ ਦੀ ਰਾਤ ਪੰਜਾਬ ਕੇਡਰ ਦੇ ਇਕ IAS ਅਧਿਕਾਰੀ ਦੇ ਘਰ ‘ਤੇ ਗੋਲੀ ਚਲਾਈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਵਿਚ ਰਹਿਣ ਵਾਲੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ।

ਘਟਨਾ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਘਰ ‘ਚ ਮੌਜੂਦ ਸੀ। ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਵਰਿੰਦਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਹਨ ਅਤੇ ਇਨ੍ਹਾਂ ਦਿਨਾਂ ਵਿਚ ਉਨ੍ਹਾਂ ਦੀ ਤਾਇਨਾਤੀ ਚੰਡੀਗੜ੍ਹ ਵਿਚ ਹੈ।

ਜਾਣਕਾਰੀ ਅਨੁਸਾਰ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀਵਾਲੀ ਦੀ ਰਾਤ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਪੂਜਾ ਕਰਨ ਮਗਰੋਂ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ। ਇਸ ਦੇ ਨਾਲ ਹੀ ਸੜਕ ਤੋਂ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ।

ਗੋਲੀ ਉਨ੍ਹਾਂ ਦੇ ਘਰ ਦੇ ਇਕ ਕਮਰੇ ਦੀ ਖਿੜਕੀ ਵਿਚ ਵੱਜੀ ਜੋ ਕਿ ਪਲਾਈ ਨਾਲ ਬੰਦ ਸੀ। ਘਟਨਾ ਤੋਂ ਬਾਅਦ ਵਰਿੰਦਰ ਨੇ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਮਾਮਲਾ ਸੀਨੀਅਰ ਸਰਕਾਰੀ ਅਫ਼ਸਰ ਨਾਲ ਸਬੰਧਤ ਹੋਣ ਕਾਰਨ ਚੰਡੀਗੜ੍ਹ ਪੁਲਿਸ ਦੇ ਡੀਸੀਪੀ ਕਰਾਈਮ ਉਦੈਭਾਨ ਸਿੰਘ, ਸੈਕਟਰ-11 ਥਾਣੇ ਦੇ ਐਸਐਚਓ ਅਤੇ ਸੈਕਟਰ 24 ਥਾਣੇ ਦੇ ਇੰਚਾਰਜ ਰਾਤ ਨੂੰ ਹੀ ਮੌਕੇ ’ਤੇ ਪਹੁੰਚ ਗਏ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਗੋਲੀ ਦਾ ਖਾਲੀ ਖੋਲ ਬਰਾਮਦ ਕੀਤਾ। ਪੁਲਿਸ ਵੱਲੋਂ ਇਸ ਮਾਮਲੇ ਵਿਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)