ਚੰਡੀਗੜ੍ਹ ਮੌਸਮ : ਠੰਡ ਨੇ ਤੋੜਿਆ 10 ਸਾਲ ਦਾ ਰਿਕਾਰਡ, ਧੁੰਦ ਨੇ ਵਧਾਈਆਂ ਦਿੱਕਤਾਂ, ਰਾਤ ​​ਨੂੰ 2 ਡਿਗਰੀ ਤੱਕ ਪਹੁੰਚਿਆ ਤਾਪਮਾਨ

0
1574

ਚੰਡੀਗੜ੍ਹ | ਸ਼ਹਿਰ ‘ਚ ਦੂਜੇ ਦਿਨ ਵੀ ਧੁੰਦ ਦੀ ਚਾਦਰ ਛਾਈ ਹੋਈ ਹੈ। ਧੁੰਦ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਠੰਡ ਹੁਣ ਭਿਆਨਕ ਰੂਪ ਧਾਰ ਰਹੀ ਹੈ।

ਦੂਜੇ ਪਾਸੇ ਸ਼ਹਿਰ ਵਿੱਚ ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ। ਠੰਡ ਕਾਰਨ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਟੁੱਟ ਗਿਆ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਡਿੱਗ ਕੇ 15.3 ਡਿਗਰੀ ਸੈਲਸੀਅਸ ‘ਤੇ ਆ ਗਿਆ, ਜੋ 10 ਸਾਲਾਂ ‘ਚ ਦਸੰਬਰ ‘ਚ ਸਭ ਤੋਂ ਘੱਟ ਹੈ।

ਧੁੰਦ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸੜਕਾਂ ’ਤੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ।

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਵਧੇਗੀ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਡਰਾਈਵਰਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਧੁੰਦ ਕਾਰਨ ਜਿਥੇ ਪਾਸੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉਥੇ ਟਰੇਨਾਂ ਵੀ ਲੇਟ ਹੋ ਰਹੀਆਂ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ