ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਬਦਲਿਆ ਸਮਾਂ, ਪੜ੍ਹੋ ਨਵਾਂ ਟਾਈਮ ਟੇਬਲ

0
2630

ਚੰਡੀਗੜ੍ਹ | ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਗਿਆ ਹੈ। 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ ਸਵੇਰੇ 8.00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2.00 ਵਜੇ ਸਾਰੀ ਛੁੱਟੀ ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ।