ਚੰਡੀਗੜ੍ਹ | ਪੰਜਾਬ ਸਰਕਾਰ ਨੇ ਇਕ ਵਾਰ ਫਿਰ ਤੋਂ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। 17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਅੱਜ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਹ ਹੁਕਮ 17 ਜੁਲਾਈ ਤੋਂ ਲਾਗੂ ਹੋਣਗੇ। ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ