ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਭਾਣਜੇ-ਭਤੀਜੇ ਵੱਲੋਂ ਖਿਡਾਰੀ ਤੋਂ ਪੈਸੇ ਮੰਗਣ ਬਾਰੇ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਨਹੀਂ ਤਾਂ CM ਭਗਵੰਤ ਮਾਨ ਖੁਦ ਪੰਜਾਬ ਦੇ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰਨਗੇ।
CM ਮਾਨ ਨੇ ਟਵੀਟ ਕਰਕੇ ਕਿਹਾ- ਚਰਨਜੀਤ ਚੰਨੀ ਜੀ, ਮੈਂ ਤੁਹਾਨੂੰ 31 ਮਈ ਨੂੰ ਦੁਪਹਿਰ 2 ਵਜੇ ਤੱਕ ਮੌਕਾ ਦੇ ਰਿਹਾ ਹਾਂ ਕਿ ਭਤੀਜੇ ਵੱਲੋਂ ਨੌਕਰੀ ਲਈ ਖਿਡਾਰੀ ਤੋਂ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ… ਨਹੀਂ ਤਾਂ 31 ਮਈ ਨੂੰ ਦੁਪਹਿਰ 2 ਵਜੇ ਤੱਕ ਮੈਂ ਤੁਹਾਨੂੰ ਦੱਸਾਂਗਾ। ਫੋਟੋ, ਨਾਮ, ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਦੇ ਸਾਹਮਣੇ ਰੱਖਾਂਗਾ…|
