ਜਾਖੜ ਨੂੰ ਪ੍ਰਧਾਨ ਬਣਾਉਣ ‘ਤੇ ਭੜਕੇ ਚੰਨੀ, ਬੋਲੇ- ਸਾਹਮਣੇ ਆਇਆ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ

0
688

ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕ ਵਾਰ ਫਿਰ ਸਖਤ ਰੁਖ ਵਿਚ ਭਾਜਪਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ।

ਭਾਜਪਾ ਵਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਚੰਨੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਨਾਲ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਦਲਿਤ ਸਮਾਜ ਤੋਂ ਮੁੱਖ ਮੰਤਰੀ ਰਹੇ ਚੰਨੀ ਨੇ ਕਿਹਾ ਕਿ ਸੁਨੀਲ ਜਾਖੜ ਨੇ ਦਲਿਤਾਂ ਨੂੰ ਪੈਰਾਂ ਦੀ ਜੁੱਤੀ ਦੱਸਿਆ ਸੀ। ਹੁਣ ਉਸੇ ਜਾਖੜ ਨੂੰ ਪੰਜਾਬ ਪ੍ਰਧਾਨ ਬਣਾ ਕੇ ਭਾਜਪਾ ਨੇ ਆਪਣਾ ਦਲਿਤ ਵਿਰੋਧੀ ਚਿਹਰਾ ਨੰਗਾ ਕੀਤਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ