ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਹਨ। ਵਿਰੋਧੀਆਂ ਨੂੰ ਵਿਜੀਲੈਂਸ ਦਾ ਡਰ ਦਿਖਾ ਕੇ ਡਰਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਮਨਮਰਜ਼ੀਆਂ ਕਰ ਰਹੀ ਹੈ। ਬਿਨਾਂ ਕਾਰਨ ਵਿਰੋਧੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਲੰਘੇ ਦਿਨ ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਪੁੱਛਗਿਛ ਲਈ ਬੁਲਾਇਆ ਸੀ।
ਹੁਣ ਗੋਵਾ ਦੀ ਕਿਸੇ ਪ੍ਰਾਈਵੇਟ ਕੰਪਨੀ ਨੂੰ ਸਸਤੇ ਰੇਟ ਉਤੇ ਜ਼ਮੀਨ ਮੁਹੱਈਆ ਕਰਵਾਉਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਹੈ। ਇਸੇ ਨੂੰ ਲੈ ਕੇ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।