ਮੁੜ ਵਿਵਾਦਾਂ ‘ਚ ਘਿਰੇ ਚਰਨਜੀਤ ਚੰਨੀ, ਪੰਜਾਬ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

0
507

ਚੰਡੀਗੜ੍ਹ, 18 ਨਵੰਬਰ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੀ ਵੀਡੀਓ ਸਾਰਿਆਂ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਫ਼ ਗਲਤ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਨੇ ਜਿਸ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।

ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ ਵਿਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਪੱਤਰ ਲਿਖਿਆ ਜਾਵੇਗਾ। ਅਜਿਹੇ ’ਚ ਜੋ ਵੀ ਕਾਨੂੰਨੀ ਧਾਰਾ ਹੋਵੇਗੀ, ਉਹ ਸੰਸਦ ਮੈਂਬਰ ਚੰਨੀ ’ਤੇ ਲਗਾਈ ਜਾਵੇਗੀ।

ਵਰਣਨਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਆਏ ਸਨ। ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ ‘ਤੇ ਵਿਵਾਦਿਤ ਬਿਆਨ ਦਿੱਤਾ ਸੀ। ਔਰਤਾਂ ‘ਤੇ ਵਿਵਾਦਿਤ ਟਿੱਪਣੀ ਕਰਨ ਦਾ ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)