<p><strong>ਚੰਡੀਗੜ੍ਹ&comma; 18 ਨਵੰਬਰ &vert;<&sol;strong> ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ&comma; ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।<&sol;p>&NewLine;<p>ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੀ ਵੀਡੀਓ ਸਾਰਿਆਂ ਨੇ ਦੇਖੀ ਹੈ&comma; ਉਨ੍ਹਾਂ ਨੇ ਔਰਤਾਂ ਦੇ ਖ਼ਿਲਫ਼ ਗਲਤ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਨੇ ਜਿਸ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ&comma; ਉਹ ਨਾ ਸਹਿਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।<&sol;p>&NewLine;<p>ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ ਵਿਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ&period;ਜੀ&period;ਪੀ&period; ਨੂੰ ਪੱਤਰ ਲਿਖਿਆ ਜਾਵੇਗਾ। ਅਜਿਹੇ ’ਚ ਜੋ ਵੀ ਕਾਨੂੰਨੀ ਧਾਰਾ ਹੋਵੇਗੀ&comma; ਉਹ ਸੰਸਦ ਮੈਂਬਰ ਚੰਨੀ ’ਤੇ ਲਗਾਈ ਜਾਵੇਗੀ।<&sol;p>&NewLine;<p>ਵਰਣਨਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਆਏ ਸਨ। ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ &&num;8216&semi;ਤੇ ਵਿਵਾਦਿਤ ਬਿਆਨ ਦਿੱਤਾ ਸੀ। ਔਰਤਾਂ &&num;8216&semi;ਤੇ ਵਿਵਾਦਿਤ ਟਿੱਪਣੀ ਕਰਨ ਦਾ ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਿਹਾ ਹੈ&comma; ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;