ਚੰਡੀਗੜ੍ਹ | ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਸਿਰੰਡਰ ਕਰ ਦੇਣਾ ਚਾਹੀਦਾ ਅਤੇ ਪੁਲਿਸ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਬਾਥਰੂਮ ਚੈੱਕ ਕਰੇ, ਅੰਮ੍ਰਿਤਪਾਲ ਉਨ੍ਹਾਂ ‘ਚ ਹੀ ਲੁਕਿਆ ਮਿਲੇਗਾ। ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ।
ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਕਾਨੂੰਨ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਗ੍ਰਿਫਤਾਰ ਨਹੀਂ ਹੋਇਆ। ਅਫਵਾਹਾਂ ਅਤੇ ਝੂਠੀਆਂ ਖਬਰਾਂ ‘ਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ।