ਫਰੀਦਕੋਟ ‘ਚ ਦਾਖਲ ਹੋਇਆ ਚੀਤਾ, ਪਿੰਡ ‘ਚ ਦਹਿਸ਼ਤ ਦਾ ਮਾਹੌਲ, ਸਾਹਮਣੇ ਆਈ CCTV ਫੁਟੇਜ

0
2545

ਫਰੀਦਕੋਟ, 31 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਸਿੱਖਾਂ ਵਾਲਾ ਬੀੜ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ‘ਚ ਚੀਤਾ ਦੇਖਿਆ ਗਿਆ। ਦੇਰ ਰਾਤ ਚੀਤੇ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਕਾਰਨ ਪਿੰਡ ਵਾਲਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਪਿੰਡ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ, ਜਿਥੇ ਚੀਤੇ ਵਰਗਾ ਜਾਨਵਰ ਦੇਖਿਆ ਗਿਆ। ਜਦੋਂ ਉਥੇ ਜਾਂਚ ਸ਼ੁਰੂ ਕੀਤੀ ਗਈ ਤਾਂ ਜੰਗਲਾਤ ਵਿਭਾਗ ਅਨੁਸਾਰ ਜੋ ਪੰਜੇ ਦੇ ਨਿਸ਼ਾਨ ਮਿਲੇ ਹਨ, ਉਹ ਚੀਤੇ ਦੇ ਹੀ ਹਨ। DSP ਸ਼ਮਸ਼ੇਰ ਸਿੰਘ ਨੇ ਲੋਕਾਂ ਨੂੰ ਰਾਤ ਸਮੇਂ ਪੈਦਲ ਜਾਂ ਦੋਪਹੀਆ ਵਾਹਨਾਂ ’ਤੇ ਨਾ ਜਾਣ ਦੀ ਅਪੀਲ ਕੀਤੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)